ਨਾਈਟ ਕਰਫ਼ਿਊ ਦੇ ਪਹਿਲੇ ਦਿਨ ਪੁਲਿਸ ਨੇ ਕੱਟੇ ਚਲਾਨ - ਡੀਐਸਪੀ ਅਜਨਾਲਾ ਵਿਪਨ ਕੁਮਾਰ
ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਕੇਸਾਂ 'ਚ ਵਾਧਾ ਹੋਣ ਤੋਂ ਬਾਅਦ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਈਟ ਕਰਫਿਊ ਲਗਾਇਆ ਗਿਆ ਹੈ ਅਤੇ ਉਥੇ ਹੀ ਪੁਲਿਸ ਵੀ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਵਾਉਂਦੀ ਦਿਖਾਈ ਦੇ ਰਹੀ ਹੈ ਅਤੇ ਕਰਫਿਊ ਦੀਆਂ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਸਬੰਧੀ ਡੀਐਸਪੀ ਅਜਨਾਲਾ ਵਿਪਨ ਕੁਮਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਨਾਈਟ ਕਰਫਿਊ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ ਅਤੇ ਅਜਨਾਲਾ 'ਚ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ।