ਰਾਏਕੋਟ ਵਿਖੇ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਛੇਵੀਂ ਬਰਸੀ ਮਨਾਈ - ਸ੍ਰੀ ਅਖੰਡ ਪਾਠ ਸਾਹਿਬ ਜੀ
ਰਾਏਕੋਟ: ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਸਲਾਨਾ 6ਵੀਂ ਬਰਸੀ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਕੋਰੋਨਾ ਮਹਾਂਮਾਰੀ ਦੇ ਚਲਦੇ ਤਲਵੰਡੀ ਪਰਿਵਾਰ ਵੱਲੋਂ ਸਾਦੇ ਢੰਗ ਨਾਲ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਹਲਕਾਈ ਆਗੂਆਂ ਤੇ ਵਰਕਰਾਂ ਨੇ ਆਪਣੇ ਹਰਮਨ ਪਿਆਰੇ ਨੇਤਾ ਨੂੰ ਸਰਧਾਂਜਲੀਆਂ ਭੇਂਟ ਕੀਤੀਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਕਰਵਾਏ ਸਰਧਾਂਜਲੀ ਸਮਾਗਮ ਦੌਰਾਨ ਗੁਰਘਰ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦੇ ਰਸ਼ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।