ਪੰਜਾਬ

punjab

ETV Bharat / videos

ਸਿੰਚਾਈ ਵਿਭਾਗ ਘੁਟਾਲਾ: ਹਾਈਕੋਰਟ ਨੇ ਪਟੀਸ਼ਨਰ ਦੀ ਅਰਜ਼ੀ 'ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ - Irrigation department scam

By

Published : Oct 7, 2020, 10:55 PM IST

ਚੰਡੀਗੜ੍ਹ: ਪੰਜਾਬ ਵਿੱਚ ਹਜ਼ਾਰ ਕਰੋੜ ਰੁਪਏ ਦੇ ਸਿੰਚਾਈ ਵਿਭਾਗ ਘੁਟਾਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ, ਜਿਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਪਟੀਸ਼ਨਰ ਨੂੰ ਪਟੀਸ਼ਨ ਦਾਖ਼ਲ ਕਰਨ ਦਾ ਹੱਕ ਹੈ ਜਾਂ ਫਿਰ ਨਹੀਂ। ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਹੋਣੀ ਹੈ। ਜ਼ਿਕਰਯੋਗ ਹੈ ਕਿ 2017 ਵਿੱਚ ਘੁਟਾਲੇ ਵਿੱਚ ਵਿਜੀਲੈਂਸ ਨੇ ਗੁਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੇ ਜਾਂਚ ਦੌਰਾਨ ਵੱਡੇ ਅਧਿਕਾਰੀਆਂ ਦੇ ਨਾਂਅ ਲਏ ਪਰ ਵਿਜੀਲੈਂਸ ਨੇ ਸਿਰਫ਼ ਛੋਟੇ ਅਧਿਕਾਰੀਆਂ 'ਤੇ ਹੀ ਪਰਚੇ ਦਰਜ ਕੀਤੇ। ਇਸ ਨੂੰ ਵੇਖਦੇ ਹੋਏ ਪੰਜਾਬ ਦੇ ਬਠਿੰਡਾ ਦੇ ਤਿੰਨ ਕਿਸਾਨਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਬੁੱਧਵਾਰ ਨੂੰ ਸੁਣਵਾਈ ਦੌਰਾਨ ਪਟੀਸ਼ਨਰ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਕੁੱਝ ਗਾਈਡਲਾਈਨਜ਼ ਦੱਸੀਆਂ ਤੇ ਕਿਹਾ ਕਿ ਉਨ੍ਹਾਂ ਕੋਲ ਹੱਕ ਵੀ ਹੈ, ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਪਟੀਸ਼ਨਰ ਦੇ ਕੋਲ ਹੱਕ ਹੈ ਜਾਂ ਫਿਰ ਨਹੀਂ।

ABOUT THE AUTHOR

...view details