'328 ਪਾਵਨ ਸਰੂਪਾਂ ਦਾ ਮਾਮਲਾ ਥਮਦਾ ਨਜ਼ਰ ਨਹੀਂ ਆ ਰਿਹਾ' - 328 sacred cases
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਜਾਂਚ ਦਾ ਵਿਸ਼ਾ ਬਣਿਆ 328 ਪਾਵਨ ਸਰੂਪਾਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਜਿਸਦੇ ਚੱਲਦੇ ਬੀਤੇ ਦਿਨੀਂ ਸਾਬਕਾ ਜਥੇਦਾਰ ਰਣਜੀਤ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਸਾਂਤਮਈ ਢੰਗ ਨਾਲ ਸਿੱਖ ਸੰਗਤ ਨਾਲ ਮਰਿਯਾਦਾ ਵਿੱਚ ਰਹਿੰਦਿਆਂ ਵਾਹਿਗੁਰੂ ਦਾ ਜਾਪ ਕਰਦਿਆਂ 4 ਘੰਟੇ ਮੋਰਚਾ ਲਾਇਆ ਗਿਆ। ਜਿਸ ਵਿੱਚ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਕੋਲੋ ਇਹ ਮੰਗ ਕਿ ਉਹ ਸੰਗਤ ਨੂੰ ਪਾਵਨ ਸਰੂਪਾਂ ਦਾ ਹਿਸਾਬ ਦੇਣ। ਇਸ ਮੌਕੇ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਆਪਣਾ ਤੱਥ ਸਪਸ਼ਟ ਕਿਉ ਨਹੀਂ ਕਰ ਰਹੀ। ਇਸ ਸੰਬੰਧੀ ਸਾਬਕਾ ਜਥੇਦਾਰ ਰਣਜੀਤ ਸਿੰਘ ਨੇ ਇਹ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਹਰ ਪੱਖ ਉੱਪਰ ਸੰਗਤ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਗਿਆ ਹੈ।