ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਜਸਵੀਰ ਕੌਰ ਨੇ ਜਾਰੀ ਕੀਤੀ ਵੀਡੀਓ
ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਪੰਜਾਬ ਵਿਧਾਨਸਭਾ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨਾਲ ਸੰਪਰਕ ਕੀਤਾ ਹੈ ਅਤੇ ਅਪੀਲ ਕੀਤੀ ਹੈ ਕਿ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਪ੍ਰੈਸ ਕਾਨਫਰੰਸ ਸੰਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਉਸ ਦਾ ਵੀਡੀਓ ਸੰਦੇਸ਼ ਜਾਰੀ ਕੀਤਾ ਜਾਵੇ। ਉਸ ਨੇ ਦ੍ਰਿੜਤਾ ਨਾਲ ਕਿਹਾ ਹੈ ਕਿ ਕਾਂਗੜ ਨੇ ਆਪਣੇ ਬਿਆਨ ਦੀ ਗ਼ਲਤ ਵਿਆਖਿਆ ਕੀਤੀ ਹੈ ਜਿਸ ਨੂੰ ਲੈ ਕੇ ਇਹ ਸਪਸ਼ਟੀਕਰਨ ਜਾਰੀ ਕੀਤਾ ਹੈ।