ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਨਾਲ 'ਆਪ' ਨੂੰ ਕੋਈ ਫਰਕ ਨਹੀਂ : ਜੈ ਕ੍ਰਿਸ਼ਨ
ਹੁਸ਼ਿਆਰਪੁਰ : 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਗੜ੍ਹਸ਼ੰਕਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਡਾ. ਹਰਮਿੰਦਰ ਸਿੰਘ ਬਖਸ਼ੀ ਦੋਆਬਾ ਇੰਚਾਰਜ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਬਣਨ 'ਤੇ ਆਮ ਆਦਮੀ ਪਾਰਟੀ ਨੂੰ ਇਸਦਾ ਕੋਈ ਫ਼ਰਕ ਨਹੀਂ ਪਵੇਗਾ, ਪਰ ਕਾਂਗਰਸ ਪਾਰਟੀ ਲਈ ਇੱਕ ਵੱਡਾ ਸਵਾਲ ਖੜਾ ਹੋਵੇਗਾ ਕਿ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਸਮੇਂ ਕਾਂਗਰਸ ਪਾਰਟੀ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਸੀ ਕਿਆ ਉਹ ਪੂਰਾ ਕਰ ਸਕਣਗੇ।