ਸ਼ਹੀਦ ਸਾਡਾ ਸਰਮਾਇਆ ਨੇ, ਉਨ੍ਹਾਂ ਦੇ ਪਰਿਵਾਰਾਂ ਦਾ ਖ਼ਿਆਲ ਰੱਖਣਾ ਸਾਡਾ ਫ਼ਰਜ਼: ਆਈ.ਜੀ.ਕੌਸਤਬ ਸ਼ਰਮਾ - IG ਕੌਸਤਬ ਸ਼ਰਮਾ
ਫਰੀਦਕੋਟ: ਅੱਜ ਫ਼ਰੀਦਕੋਟ ਪੁਲਿਸ ਨੇ ਜ਼ਿਲ੍ਹਾ ਪੁਲਿਸ ਲਾਈਨ ਵਿੱਚ ਪੁਲਿਸ ਸ਼ਹੀਦੀ ਦਿਹਾੜੇ ਮਨਾਇਆ। ਇਸ ਸ਼ਹੀਦੀ ਸਮਾਗਮ ਵਿੱਚ ਪੁਲਿਸ ਨੇ ਸ਼ਹੀਦ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸ਼ਹੀਦੀ ਸਮਾਗਮ ਵਿੱਚ ਆਈਜੀ ਕੌਸਤਬ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।