ਨਕਲੀ ਸ਼ਰਾਬ ਵੇਚਣ ਵਾਲਿਆਂ ਦੀਆਂ ਜੜ੍ਹਾਂ ਪੁੱਟਣੀਆਂ ਬਹੁਤ ਔਖੀਆਂ : ਜਲਾਲਪੁਰ - ਨਕਲੀ ਸ਼ਰਾਬ ਵੇਚਣ ਦਾ ਧੰਦਾ
ਚੰਡੀਗੜ੍ਹ: ਇੱਥੋਂ ਦੇ ਸੈਕਟਰ-15 ਵਿਖੇ ਕਾਂਗਰਸ ਭਵਨ ਪਹੁੰਚੇ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਘਨੌਰ ਵਿਖੇ ਫ਼ੜੀ ਗਈ ਨਕਲੀ ਸ਼ਰਾਬ ਦੀ ਫੈਕਟਰੀ ਤੇ ਵਿਧਾਇਕ ਦੀ ਸ਼ਮੂਲੀਅਤ ਬਾਰੇ 'ਆਪ' ਵੱਲੋਂ ਚੁੱਕੇ ਜਾ ਰਹੇ ਸਵਾਲਾਂ ਬਾਰੇ ਜਦੋਂ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਪਰ ਪੁਲਿਸ ਫ਼ੜੇ ਗਏ ਦੋਸ਼ੀਆਂ ਨੂੰ ਅਜਿਹਾ ਸਬਕ ਸਿਖਾਵੇਗੀ ਕੀ ਉਹ ਮੁੜ ਨਕਲੀ ਸ਼ਰਾਬ ਵੇਚਣ ਦੇ ਧੰਦੇ ਬਾਰੇ ਸੋਚਣਗੇ ਵੀ ਨਹੀਂ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਵੇਚਣ ਵਾਲਿਆਂ ਦੀਆਂ ਜੜ੍ਹਾਂ ਪੁੱਟਣੀਆਂ ਬਹੁਤ ਔਖੀਆਂ ਹਨ।