ਪੰਜਾਬ

punjab

ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਹੋ ਰਹੇ ਖੱਜਲ ਖੁਆਰ

By

Published : Apr 17, 2021, 10:06 PM IST

Published : Apr 17, 2021, 10:06 PM IST

ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਕਿਸਾਨ ਇਸ ਵੇਲੇ ਦੂਹਰੀ ਮਾਰ ਝੱਲ ਰਿਹਾ ਹੈ। ਇਕ ਪਾਸੇ ਜਿੱਥੇ ਕਿਸਾਨ ਖੇਤੀ ਬਿੱਲਾਂ ਨੂੰ ਲੈ ਕੇ ਦਿੱਲੀ ਸਮੇਤ ਪੰਜਾਬ ਦੇ ਟੋਲ ਪਲਾਜ਼ਿਆਂ ਉੱਤੇ ਸੰਘਰਸ਼ ਕਰਨ ਲਈ ਮਜਬੂਰ ਹੈ ਉਥੇ ਹੀ ਅੱਜ ਪੰਜਾਬ ਦੇ ਵੱਖ ਵੱਖ ਇਲਾਕਿਆਂ ਸਮੇਤ ਗੜ੍ਹਸ਼ੰਕਰ ਵਿਚ ਅੱਜ ਪਏ ਮੀਂਹ ਦੇ ਕਾਰਨ ਕਿਸਾਨਾਂ ਦੀ ਫ਼ਸਲ ਮੰਡੀਆਂ ਦੇ ਵਿੱਚ ਰੁੱਲ ਰਹੀ ਹੈ ਜਿੱਥੇ ਪੰਜਾਬ ਸਰਕਾਰ ਭਾਵੇਂ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਗੱਲ ਕਰ ਰਹੀ ਹੈ ਪਰ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਦੇ ਚਿਹਰਿਆਂ ਦੇ ਉਪਰ ਮਾਯੂਸੀ ਛਾਈ ਹੋਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੰਡੀਆਂ ਦੇ ਵਿੱਚ ਫਸਲ ਲਿਆਂਦੀ ਗਈ ਹੈ ਪਰ ਬੇਮੌਸਮੀ ਬਰਸਾਤ ਨੇ ਉਨ੍ਹਾਂ ਦੀਆਂ ਚਿੰਤਾਵਾਂ ਵਿੱਚ ਵਾਧਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਹੱਲ ਕਰੇ।

ABOUT THE AUTHOR

...view details