ਕਿਸਾਨ ਅੰਦੋਲਨ ਤੋਂ ਵਾਪਸ ਜਾਣ ਨਾਲੋਂ ਆਪਣੇ ਹੱਕਾਂ ਦੀ ਲੜਾਈ ਦੌਰਾਨ ਮਰਨਾ ਚੰਗਾ ਹੈ-ਮਾਤਾ ਮਹਿੰਦਰ ਕੌਰ - ਦਿੱਲੀ ਹਿੰਸਾ
ਸ੍ਰੀ ਫ਼ਤਿਹਗੜ੍ਹ ਸਾਹਿਬ : ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਦਿੱਲੀ ਵਿਖੇ ਕਿਸਾਨ ਅੰਦੋਲਨ ਜਾਰੀ ਹੈ। ਦਿੱਲੀ ਹਿੰਸਾ ਦੇ ਬਾਵਜੂਦ ਕਿਸਾਨ ਅੰਦੋਲਨ ਜਾਰੀ ਹੈ। ਇਸ ਕਿਸਾਨ ਅੰਦੋਲਨ ਦੀ ਰੋਲ ਮਾਡਲ ਮੰਨੀ ਜਾਂਦੀ ਮਾਤਾ ਮਹਿੰਦਰ ਕੌਰ ਦੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚਣ 'ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦਾ ਸਨਮਾਨ ਕੀਤਾ। ਬੈਂਸ ਨੇ ਕਿਹਾ ਕਿ ਜਦ ਸਾਡੀ ਬਜ਼ੁਰਗ ਮਾਤਾ ਕਿਸਾਨ ਅੰਦੋਲਨ 'ਚ ਡੱਟੇ ਰਹਿ ਸਕਦੀ ਹੈ ਤਾਂ ਅਸੀਂ ਕਿਸਾਨੀ ਸੰਘਰਸ਼ 'ਚ ਅਸੀਂ ਸ਼ਮੂਲੀਅਤ ਕਿਉਂ ਨਹੀਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਤਾ ਮਹਿੰਦਰ ਕੌਰ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਉਦਾਹਰਣ ਪੇਸ਼ ਕੀਤੀ ਹੈ ਕਿ ਆਪਣੇ ਹੱਕਾਂ ਲਈ ਡੱਟੇ ਰਹੋ। ਮੀਡੀਆ ਨਾਲ ਰੁਬਰੂ ਹੁੰਦੇ ਹੋਏ 80 ਸਾਲਾ ਮਾਤਾ ਮਹਿੰਦਰ ਕੌਰ ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਖੇਤੀ ਕਾਨੂੰਨ ਪਸੰਦ ਨਹੀਂ ਤਾਂ ਕੇਂਦਰ ਸਰਕਾਰ ਇਸ ਨੂੰ ਰੱਦ ਕਰ ਦਵੇ। ਉਨ੍ਹਾਂ ਕਾਨੂੰਨ ਰੱਦ ਕੀਤੇ ਜਾਣ ਤੱਕ ਕਿਸਾਨੀ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਤੋਂ ਵਾਪਸ ਜਾਣ ਨਾਲੋਂ ਆਪਣੇ ਹੱਕਾਂ ਦੀ ਲੜਾਈ ਦੌਰਾਨ ਮਰਨਾ ਚੰਗਾ ਹੈ।