ਜਗਦੀਸ਼ ਟਾਈਟਲਰ 'ਤੇ ਭੜਕੇ ਸਿੱਖ ਕਤਲੇਆਮ ਪੀੜਤ - ਕਾਂਗਰਸ ਹਾਈ ਕਮਾਨ
ਲੁਧਿਆਣਾ: ਕਾਂਗਰਸ ਹਾਈ ਕਮਾਨ ਵੱਲੋਂ ਜਗਦੀਸ਼ ਟਾਈਟਲਰ ਨੂੰ ਅਹੁਦੇਦਾਰ ਬਣਾਏ ਜਾਣ ਨੂੰ ਲੈ ਕੇ ਸਿੱਖ ਕਤਲੇਆਮ ਪੀੜਤ ਭਟਕਦੇ ਵਿਖਾਈ ਦੇ ਰਹੇ ਹਨ। ਜਿਸ ਕਰਕੇ ਲੁਧਿਆਣਾ ਵਿੱਚ ਸਿੱਖ ਦੰਗਾ ਪੀੜਤਾਂ ਵੱਲੋਂ ਇਕਜੁੱਟ ਹੋ ਕੇ ਸੋਨੀਆ ਗਾਂਧੀ ਅਤੇ ਜਗਦੀਸ਼ ਟਾਈਟਲਰ ਦਾ ਪੁਤਲਾ ਫੂਕਿਆ ਗਿਆ ਅਤੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਕਿ ਹੁਣ ਉਹ ਕਿੱਥੇ ਨੇ ਉਹਨਾਂ ਨੇ ਇਸ ਵਿੱਚ ਦਖਲਅੰਦਾਜ਼ੀ ਕਿਉਂ ਨਹੀਂ ਕੀਤੀ। 1984 ਦੰਗਾ ਪੀੜਤ ਵੈੱਲਫੇਅਰ ਸੋਸਾਇਟੀ ਦੀ ਪ੍ਰਧਾਨ ਗੁਰਦੀਪ ਕੌਰ ਅਤੇ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਜਗਦੀਸ਼ ਟਾਈਟਲਰ ਨੂੰ ਅਹੁਦਾ ਦੇ ਕੇ ਪੀੜਤਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਿਆ ਹੈ।