ਰਾਜਨੀਤਕ ਫਾਇਦੇ ਲਈ ਇਸਤੇਮਾਲ ਹੋ ਰਿਹਾ ਜੱਗੂ ਭਗਵਾਨਪੁਰੀਏ ਦਾ ਨਾਂਅ: ਐਡਵੋਕੇਟ ਵਿਰਕ - ਗੈਂਗਸਟਰ ਜੱਗੂ ਭਗਵਾਨਪੁਰੀਆ
ਪੰਜਾਬ ਵਿੱਚ ਗੈਂਗਸਟਰਾਂ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਦੀ ਜਿਸ ਤਰ੍ਹਾਂ ਬਿਆਨਬਾਜ਼ੀ ਚੱਲ ਰਹੀ ਹੈ ਉਸ ਬਾਰੇ ਬੋਲਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਵਕੀਲ ਨੇ ਇੱਕ ਪਟੀਸ਼ਨ ਦਾਇਰ ਕੀਤੀ ਜਿਸ ਦੇ ਵਿੱਚ ਉਸ ਨੇ ਖ਼ਦਸ਼ਾ ਜਤਾਇਆ ਹੈ ਕਿ ਸਰਕਾਰ ਉਸ ਦਾ ਇਨਕਾਊਂਟਰ ਕਰਨਾ ਚਾਹੁੰਦੀ ਹੈ। ਇਸ ਬਾਰੇ ਕੇਸ ਦੇ ਵਕੀਲ ਪ੍ਰਦੀਪ ਵਿਰਕ ਨੇ ਜਾਣਕਾਰੀ ਦਿੱਤੀ ਕਿ ਜੱਗੂ ਨੇ ਆਪ ਲੈਟਰ ਲਿਖ ਕੇ ਇਹ ਜਾਣਕਾਰੀ ਦਿੱਤੀ ਹੈ ਕਿ ਉਸ ਦੀ ਬਿਕਰਮ ਸਿੰਘ ਮਜੀਠੀਆ ਅਤੇ ਸੁਖਜਿੰਦਰ ਰੰਧਾਵਾ ਨਾਲ ਕੋਈ ਸਬੰਧ ਨਹੀਂ ਹੈ।