ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ਦੌਰਾਨ ਬ੍ਰਹਮਪੁਰਾ 'ਤੇ ਸਾਧਿਆ ਨਿਸ਼ਾਨਾ - punjab
ਲੋਕਸਭਾ ਚੋਣਾਂ ਦੇ ਮੱਦੇਨਜ਼ਰ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਤਰਨ ਤਾਰਨ ਵਿਖੇ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਤਰੀਫ਼ਾਂ ਦੇ ਪੁਲ ਬੰਨਦੇ ਹੋਏ ਕਿਹਾ ਕਿ ਪੰਜਾਬ 'ਚ ਜਿਨ੍ਹਾਂ ਵੀ ਵਿਕਾਸ ਹੋਇਆ ਹੈ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਗੋਦ ਲਏ ਗਏ ਪਿੰਡ ਦਾ ਵਿਕਾਸ ਨਾ ਹੋਣ 'ਤੇ ਕਿਹਾ ਕਿ ਜੋ ਵਿਕਾਸ ਨਹੀਂ ਕਰੇਗਾ ਲੋਕ ਉਸ ਨੂੰ ਪ੍ਰਵਾਨ ਨਹੀਂ ਕਰਨਗੇ।