ਪੰਜਾਬ

punjab

By

Published : Jan 17, 2021, 6:22 PM IST

ETV Bharat / videos

ਮੁਠੱਡਾ ਕਲਾਂ 'ਚ ਸਮੂਹ ਪਿੰਡ ਵਾਸੀਆਂ ਨੇ ਕੱਢੀ ਜਾਗੋ

ਜਲੰਧਰ: ਕਸਬਾ ਫਿਲੌਰ ਦੇ ਨਜ਼ਦੀਕ ਪਿੰਡ ਮੁਠੱਡਾ ਕਲਾਂ ਵਿਖੇ ਪਿੰਡ ਵਾਸੀਆਂ ਨੇ ਜਾਗੋ ਕੱਢ ਕੇ ਅਤੇ ਗੀਤ ਗਾ ਕੇ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪਿੰਡ ਦੇ ਸਰਪੰਚ ਨੇ ਕਿਹਾ ਕਿ ਇਹ ਜਾਗੋ ਖੇਤੀ ਕਾਨੂੰਨਾਂ ਵਿਰੁੱਧ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਭਵਿੱਖ ਬਿਲਕੁਲ ਹੀ ਖ਼ਰਾਬ ਕਰ ਦੇਵੇਗੀ, ਜਿਸਨੂੰ ਉਹ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਅੰਨਦਾਤਾ ਅੱਜ ਸੜਕਾਂ ਉੱਤੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਠੰਢ ਵਿੱਚ ਸੰਘਰਸ਼ ਕਰਨ ਨੂੰ ਮਜ਼ਬੂਰ ਹੈ।

ABOUT THE AUTHOR

...view details