ਮਹਾਂਸ਼ਿਵਰਾਤਰੀ ਮੌਕੇ ਸ਼ਿਵ ਚਰਚਾ ਸੇਵਾ ਸੰਮਤੀ ਵੱਲੋਂ ਕਰਵਾਇਆ ਗਿਆ ਜਾਗਰਣ - 5ਵਾਂ ਵਿਸ਼ਾਲ ਸ਼ਿਵ ਜਾਗਰਣ
ਸ੍ਰੀ ਫਤਿਹਗੜ੍ਹ ਸਾਹਿਬ: ਸ਼ਿਵ ਚਰਚਾ ਸੇਵਾ ਸੰਮਤੀ ਵੱਲੋਂ ਮਹਾਂਸ਼ਿਵਰਾਤਰੀ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 5ਵਾਂ ਵਿਸ਼ਾਲ ਸ਼ਿਵ ਜਾਗਰਣ ਕਰਵਾਇਆ ਗਿਆ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੰਮਤੀ ਦੇ ਪ੍ਰਧਾਨ ਧਰਮਪਾਲ ਵਰਮਾ ਤੇ ਇਸਤਰੀ ਅਕਾਲੀ ਦਲ ਦੀ ਆਗੂ ਬੀਬੀ ਰੁਪਿੰਦਰ ਕੋਰ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਉਹ ਸ਼ਿਵ ਚਰਚਾ ਸੇਵਾ ਸੰਮਤੀ ਦੇ ਸਮੁੱਚੇ ਪ੍ਰਬੰਧਕਾਂ ਨੂੰ ਵਧਾਈ ਦਿੰਦੇ ਹਨ ਜਿਨ੍ਹਾਂ ਵੱਲੋਂ ਹਰ ਸਾਲ ਵਿਸ਼ਾਲ ਜਾਗਰਣ ਕਰਵਾ ਕੇ ਸੰਗਤਾਂ ਨੂੰ ਰੱਬ ਚਰਨਾ ਨਾਲ ਜੋੜਿਆ ਜਾਂਦਾ ਹੈ। ਰਾਜੂ ਖੰਨਾ ਨੇ ਕਿਹਾ ਕਿ ਧਾਰਮਿਕ ਸਮਾਗਮ ਨੌਜਵਾਨ ਪੀੜੀ ਵਿੱਚ ਧਾਰਮਿਕ ਵਿਰਤੀ ਦੀ ਭਾਵਨਾ ਪੈਦਾ ਕਰਦਾ ਹੈ।