ਆਪਣੇ ਵਿਧਾਇਕਾ ਦੇ ਰਿਸ਼ਤੇਦਾਰਾਂ ਨੂੰ ਨੌਕਰੀ ਦੇ ਰਹੀ ਹੈ ਸਰਕਾਰ- ਜੈ ਕ੍ਰਿਸ਼ਨ ਰੋੜੀ - ਕਾਂਗਰਸ ਸਰਕਾਰ
ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੰਜਾਬ ਸਰਕਾਰ ਨੂੰ ਵਿਧਾਇਕਾਂ ਦੇ ਮੁੰਡਿਆ ਨੂੰ ਨੌਕਰੀ ਦੇਣ ਦੇ ਮਾਮਲੇ ’ਤੇ ਘੇਰਿਆ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਘਰ ਘਰ ਨੌਕਰੀ ਦੀ ਥਾਂ ਆਪਣੀ ਸਰਕਾਰ ਦੇ ਨੁਮਾਇੰਦਿਆਂ ਦੇ ਰਿਸ਼ਤੇਦਾਰ ਨੂੰ ਨੌਕਰੀਆਂ ਦੇ ਰਹੀ ਹੈ ਜਦਕਿ ਸੂਬੇ ਭਰ ਦੇ ਅਧਿਆਪਕ ਅਤੇ ਹੋਰ ਮੁਲਾਜ਼ਮਾਂ ’ਤੇ ਨੌਕਰੀ ਦੇ ਨਾਂਅ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਦੇ ਕਾਰਨ ਨੌਜਵਾਨਾਂ ਨੂੰ ਧੱਕੇ ਖਾਣੇ ਪੈ ਰਹੇ ਹਨ ਜਿਸਦਾ ਹਿਸਾਬ ਕਾਂਗਰਸ ਸਰਕਾਰ ਨੂੰ 2022 ਦੀਆਂ ਚੋਣਾਂ ਚ ਦੇਣਾ ਪਵੇਗਾ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ’ਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਦੋਆਬਾ ਖੇਤਰ ਦੇ ਵਿੱਚ ਬਸਪਾ ਮਜ਼ਬੂਤ ਹੈ, ਪਰ ਬਸਪਾ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਨੂੰ ਟਿਕਟਾਂ ਦੇ ਦਿੱਤੀਆਂ ਗਈਆਂ ਹਨ, ਜਿਸ ਦੇ ਕਾਰਨ ਬਸਪਾ ਵਰਕਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।