ਪੰਜਾਬ ਦੇ ਲੋਕ ਆਪ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ: ਜੈ ਕ੍ਰਿਸ਼ਨ ਰੋੜੀ ਆਪ - ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ
ਹੁਸ਼ਿਆਰਪੁਰ: ਦਿੱਲੀ ਦੇ ਵਿਕਾਸ ਮਾਡਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ ਨੂੰ ਮੁੱਖ ਰੱਖਦੇ ਹੋਏ, ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ, ਇਹ ਕਹਿਣਾ ਹੈ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੈ ਕ੍ਰਿਸ਼ਨ ਸਿੰਘ ਰੋੜੀ ਦਾ, ਜੋ ਮੀਡੀਆ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਤੋਂ ਪੂਰੀ ਤਰ੍ਹਾਂ ਨਾਲ ਛੁਟਕਾਰਾ ਚਾਹੁੰਦੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਕੇ ਸਰਕਾਰ ਬਣਾਉਣ ਲਈ ਤੱਤਪਰ ਹਨ। ਜੈ ਕ੍ਰਿਸ਼ਨ ਸਿੰਘ ਰੋੜੀ ਆਪ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਅਤੇ ਪੰਜਾਬ ਦੇ ਵੱਖ-ਵੱਖ ਥਾਵਾਂ ਦੇ ਉੱਪਰ ਆਮ ਆਦਮੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।