ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ - jaito police
ਜੈਤੋ: ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜੈਤੋ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ, ਜਦੋਂ 3 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਜੈਤੋ ਨਾਲ ਲੱਗਦੇ ਪਿੰਡ ਕੋਠੇ ਸੰਪੂਰਨ ਸਿੰਘ ਵਾਲੇ ਪੁਲਿਸ ਪਾਰਟੀ ਵੱਲੋਂ ਨਾਕਾ ਲੱਗਿਆ ਹੋਇਆ ਸੀ, ਜਿਸ ਦੌਰਾਨ ਇੱਕ ਔਰਤ ਨੂੰ ਸ਼ੱਕੀ ਹਾਲਤ ਵਿੱਚ ਦੇਖਿਆ ਗਿਆ। ਜਦੋਂ ਪੁਲਿਸ ਪਾਰਟੀ ਨੇ ਰੋਕ ਕੇ ਉਸ ਦੀ ਤਲਾਸ਼ੀ ਲੈਣ ਦੌਰਾਨ ਉਸ ਕੋਲੋਂ 3 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਕਥਿਤ ਦੋਸ਼ੀ ਔਰਤ ਨੂੰ ਮੌਕੇ 'ਤੇ ਕਾਬੂ ਕਰ ਕਰਕੇ ਕੇਸ ਦਰਜ ਕਰ ਲਿਆ ਹੈ।