ਜੈਤੋ ਪੁਲਿਸ ਨੇ ਨਾਈਟ ਕਰਫਿਊ ਦੌਰਾਨ ਦਿਖਾਈ ਸਖ਼ਤੀ - ਕੋਰੋਨਾ ਦਾ ਪ੍ਰਕੋਪ
ਫ਼ਰੀਦਕੋਟ: ਕੋਰੋਨਾ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ ਤਾਂ ਜੋ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। ਇਸ ਤਹਿਤ ਜੈਤੋ ਪੁਲਿਸ ਵੱਲੋਂ ਮੁਸਤੈਦੀ ਵਰਤਦੇ ਹੋਏ ਨਾਈਟ ਕਰਫ਼ਿਊ ਸਮੇਂ ਆਉਣ ਅਤੇ ਜਾਣ ਵਾਲੇ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਅਪੀਲ ਕੀਤੀ। ਇਸ ਮੌਕੇ ਐੱਸਐੱਚਓ ਰਜੇਸ਼ ਕੁਮਾਰ ਨੇ ਦੱਸਿਆ ਕਿ ਜੋ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਹਨ ਉਨ੍ਹਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੇ ਕੋਈ ਕਰਫਿਊ ਦੌਰਾਨ ਘਰ ਤੋਂ ਬਾਹਰ ਨਿਕਲਦਾ ਹੈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।