ਚੋਣਾਂ ਨੂੰ ਮੁੱਖ ਰੱਖਦੇ ਹੋਏ ਜੈਤੋ ਪੁਲਿਸ ਨੇ ਕੱਢਿਆ ਫਲੈਗ ਮਾਰਚ - ਜੈਤੋ ਪੁਲਿਸ ਅਤੇ ਬੀਐਸਐਫ਼ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ
ਜੈਤੋ: ਵਿਧਾਨ ਸਭਾ ਹਲਕਾ ਜੈਤੋ ਵਿੱਚ ਚੋਣਾਂ ਨੂੰ ਮੁੱਖ ਰੱਖਦੇ ਹੋਏ ਜੈਤੋ ਪੁਲਿਸ ਅਤੇ ਬੀਐਸਐਫ਼ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਡੀ.ਐਸ.ਪੀ ਦਫ਼ਤਰ ਤੋਂ ਸ਼ੁਰੂ ਹੋ ਕੇ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਬਠਿੰਡਾ ਚੌਂਕ ਵਿੱਚ ਜਾ ਕੇ ਸਮਾਪਤ ਹੋਇਆ। ਇਸ ਮੌਕੇ ਡੀ.ਐਸ.ਪੀ ਦਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਫਲੈਗ ਮਾਰਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਕੱਢਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਵਿੱਚ ਅਮਨ-ਸ਼ਾਂਤੀ ਦਾ ਸੁਨੇਹਾ ਪਹੁੰਚਾਇਆ ਜਾ ਸਕੇ। ਇਸ ਲਈ ਲੋਕਾਂ ਨੂੰ ਕਿਸੇ ਵੀ ਗੱਲੋਂ ਡਰਨ ਦੀ ਲੋੜ ਨਹੀਂ ਹੈ, ਉਹ ਆਪਣਾ ਮਤਦਾਨ ਬਿਨ੍ਹਾਂ ਕਿਸੇ ਡਰ ਤੋਂ ਕਰ ਸਕਦੇ ਹਨ।