ਜਲਾਲਬਾਦ: ਸ੍ਰੀ ਹਜ਼ੂਰ ਸਾਹਿਬ ਤੋਂ ਆਏ 9 ਯਾਤਰੀਆਂ ਦੇ ਕੋਰੋਨਾ ਟੈਸਟ ਲਈ ਲਏ ਗਏ ਨਮੂਨੇ - jalalabad
ਜਲਾਲਾਬਾਦ : ਸ੍ਰੀ ਹਜ਼ੂਰ ਸਾਹਿਬ ਤੋਂ ਆਈ ਸੰਗਤ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਜਲਾਲਾਬਾਦ ਵਿੱਚ 9 ਯਾਤਰੀ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਹਨ। ਇਨ੍ਹਾਂ ਸਾਰਿਆਂ ਨੂੰ ਹੀ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਸਾਰੇ ਹੀ ਯਾਤਰੀਆਂ ਦੇ ਕੋਰੋਨਾ ਵਾਇਰਸ ਦੇ ਟੈਸਟ ਲਈ ਨਮੂਨੇ ਲਏ ਗਏ ਹਨ। ਇਸ ਦੀ ਜਾਣਕਾਰੀ ਐੱਸਐੱਮਓ ਡਾਕਟਰ ਅੰਕੁਰ ਉੱਪਲ ਨੇ ਮੀਡੀਆ ਨਾਲ ਸਾਂਝੀ ਕੀਤੀ ਹੈ।