ਨਿਗਮ ਚੋਣਾਂ ਲਈ ਜਲੰਧਰ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ - ਨਿਗਮ ਚੋਣਾਂ
ਜਲੰਧਰ: ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ, ਨਗਰ ਪੰਚਾਇਤ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਪ੍ਰਸ਼ਾਸਨ ਵੱਲੋਂ ਜਿੱਥੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਦੇ ਨਾਲ ਹੀ ਹੋਣ ਵਾਲੀਆਂ ਇਨ੍ਹਾਂ ਚੋਣਾਂ ਲਈ ਜਲੰਧਰ ਜ਼ਿਲ੍ਹੇ ਦੇ 110 ਵਾਰਡਾਂ ਲਈ 65 ਥਾਵਾਂ 'ਤੇ ਬਣਾਏ ਗਏ 126 ਪੋਲਿੰਗ ਸਟੇਸ਼ਨਾਂ ਵਾਸਤੇ 336 ਪੋਲਿੰਗ ਮਸ਼ੀਨਾਂ ਸਣੇ ਸਟਾਫ ਇਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਭੇਜ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਜਲੰਧਰ ਵਿੱਚ ਕੱਲ੍ਹ ਛੇ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ, ਜਿਸ ਲਈ ਕੁੱਲ 417 ਅਲੱਗ ਅਲੱਗ ਪਾਰਟੀਆਂ ਦੇ ਉਮੀਦਵਾਰ ਮੈਦਾਨ ਵਿੱਚ ਹਨ। ਪ੍ਰਸ਼ਾਸਨ ਵੱਲੋਂ 1000 ਪੋਲਿੰਗ ਸਟਾਫ਼ ਅਤੇ 1500 ਪੁਲਿਸ ਮੁਲਾਜ਼ਮਾਂ ਦਾ ਵੀ ਬੰਦੋਬਸਤ ਕੀਤਾ ਗਿਆ ਹੈ।