ਜਲੰਧਰ ਪ੍ਰਸ਼ਾਸਨ ਨੇ ਪ੍ਰਵਾਸੀ ਮਜ਼ਦੂਰਾਂ ਲਈ ਕੀਤੇ ਖ਼ਾਸ ਪ੍ਰੰਬਧ: ਡੀਸੀ ਵਰਿੰਦਰ ਸ਼ਰਮਾ - ਪ੍ਰਵਾਸੀ ਮਜ਼ਦੂਰ
ਜਲੰਧਰ: ਪੰਜਾਬ 'ਚ ਕਰਫਿਊ ਦੇ ਚਲਦੇ ਕਈ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਦੇ ਨਾਂਅ ਇੱਕ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਪ੍ਰਸ਼ਾਸਨ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਹੈਲਪਲਾਈਨ ਨੰਬਰ (2224425) ਜਾਰੀ ਕੀਤਾ ਗਿਆ ਹੈ। ਡੀਸੀ ਨੇ ਆਪਣੇ ਸੰਦੇਸ਼ 'ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਨਵੇਂ ਬਣਾਏ ਗਏ ਸ਼ੈਲਟਰ ਹੋਮਸ ਤੇ ਖ਼ਾਸ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਸ਼ਹਿਰ ਤੋਂ ਬਾਹਰ ਨਾ ਜਾਣ ਦੀ ਅਪੀਲ ਕਰਦਿਆਂ ਹਰ ਸੰਭਵ ਮਦਦ ਦਿੱਤੇ ਜਾਣ ਦਾ ਭਰੋਸਾ ਦਿੱਤਾ।