ਜਲੰਧਰ: ਲੌਕਡਾਊਨ ਦੌਰਾਨ ਪ੍ਰਸ਼ਾਸਨ ਨੂੰ ਮਿਲਿਆ ਲੋਕਾਂ ਦਾ ਸਮਰਥਨ
ਜਲੰਧਰ: ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਲੌਕਡਾਊਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਜਲੰਧਰ ਵਿੱਚ ਪਹਿਲਾਂ ਨਾਲੋਂ ਘੱਟ ਗਿਣਤੀ ਵਿੱਚ ਲੋਕ ਘਰਾਂ ਤੋਂ ਬਾਹਰ ਨਿਕਲੇ ਤੇ ਬਾਜ਼ਾਰਾਂ ਵਿੱਚ ਵੀ ਜ਼ਿਆਦਾ ਭੀੜ ਦੇਖਣ ਨੂੰ ਨਹੀਂ ਮਿਲੀ। ਇਸ ਦੌਰਾਨ ਦੁਕਾਨਾਂ ਖੁੱਲ੍ਹੀਆਂ ਸਨ ਤੇ 5 ਵਜੇ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬੰਦ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਏਐਸਆਈ ਚਮਨ ਲਾਲ ਨੇ ਦੱਸਿਆ ਕਿ ਲੌਕਡਾਊਨ ਦੌਰਾਨ ਉਨ੍ਹਾਂ ਨੂੰ ਲੋਕਾਂ ਦਾ ਪੂਰਨ ਰੂਪ ਵਿੱਚ ਸਮਰਥਨ ਮਿਲਿਆ ਹੈ ਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਰੀਆਂ ਦੁਕਾਨਾਂ 5 ਵਜੇ ਤੋਂ ਬਾਅਦ ਬੰਦ ਕਰ ਦਿੱਤੀਆਂ ਗਈਆਂ ਸਨ।