ਜਲੰਧਰ: ਕਾਂਗਰਸ ਨੇ ਕੀਤਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - congress tiranga protest
ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੱਦੇ 'ਤੇ ਅੱਜ ਸੂਬੇ ਭਰ ਵਿੱਚ ਕਾਂਗਰਸ ਨੇ ਤਿਰੰਗਾ ਲਹਿਰਾ ਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਵੀ ਆਪਣੇ ਸਾਥੀਆਂ ਸਮੇਤ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਰਾਹਤ ਪੈਕੇਜ ਨਹੀਂ ਦਿੱਤਾ ਜਾ ਰਿਹਾ ਦੂਸਰੇ ਪਾਸੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਰਾਸ਼ੀ ਦਾ ਗਲਤ ਬਿਆਨਬਾਜ਼ੀ ਕਰ ਰਹੀ ਹੈ।