ਵਿਕਾਸ ਦੇ ਕੰਮਾਂ ਨੂੰ ਲੈ ਕੇ ਜਲੰਧਰ ਕਾਰਪੋਰੇਸ਼ਨ ਨੇ ਕੀਤੀ ਹਾਊਸ ਮੀਟਿੰਗ - ਕਾਰਪੋਰੇਸ਼ਨ ਦੇ ਕਮਿਸ਼ਨਰ ਕਰਨੇਸ਼ ਸ਼ਰਮਾ
ਜਲੰਧਰ: ਇੱਥੇ ਕਾਰਪੋਰੇਸ਼ਨ ਵੱਲੋਂ ਹਾਊਸ ਮੀਟਿੰਗ ਕੀਤੀ ਗਈ ਜਿਸ ਵਿੱਚ ਸ਼ਹਿਰ ਦੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਜਲੰਧਰ ਕਾਰਪੋਰੇਸ਼ਨ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਅਤੇ ਮੇਅਰ ਜਗਦੀਸ਼ ਰਾਜਾ ਨੇ ਕਿਹਾ ਕਿ ਅੱਜ ਕਾਰਪੋਰੇਸ਼ਨ ਦੀ ਹਾਊਸ ਮੀਟਿੰਗ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਕਾਸ ਦੇ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਜੋ ਜਲੰਧਰ ਦੇ ਵਾਰਡਾਂ ਦੇ ਕੌਂਸਲਰ ਹਨ ਉਨ੍ਹਾਂ ਸਭ ਨੂੰ ਇਸ ਵਿੱਚ ਆਪਣੀ ਗੱਲ ਰੱਖਣ ਦਾ ਅਤੇ ਆਪਣੇ ਆਪਣੇ ਇਲਾਕਿਆਂ ਵਿੱਚ ਵਿਕਾਸ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਆਪਣੇ ਵਾਰਡ ਵਿੱਚ ਹੋਣ ਵਾਲੇ ਕੰਮਾਂ ਨੂੰ ਲੈ ਕੇ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਗਿਆ।