ਹੜ੍ਹ ਦੇ ਖਤਰੇ ਕਾਰਨ ਜਲੰਧਰ ਡੀਸੀ ਵੱਲੋਂ 81 ਪਿੰਡ ਖਾਲੀ ਕਰਨ ਦੇ ਹੁਕਮ - dc varinder sharma
ਹਿਮਾਚਲ ਤੇ ਪੰਜਾਬ ’ਚ ਲਗਾਤਾਰ ਪੈ ਰਹੇ ਮੀਂਹ ਅਤੇ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਜਿਸ ਕਾਰਨ ਸਤਲੁਜ ਦਰਿਆ ਨਾਲ ਲਗਦੇ ਕਈ ਪਿੰਡਾਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਸਬੰਧੀ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਆਪਣੇ ਅਧਿਕਾਰੀਆਂ ਅਤੇ ਫ਼ੌਜ ਤੋਂ ਮਦਦ ਲੈਂਦੇ ਹੋਏ ਸ਼ਾਹਕੋਟ, ਨਕੋਦਰ ਅਤੇ ਫਿਲੌਰ ਦੇ 81 ਪਿੰਡਾਂ ਨੂੰ ਖ਼ਾਲੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਨਾਲ ਹੀ ਉਨ੍ਹਾਂ ਦੇ ਖਾਣ ਪੀਣ ਅਤੇ ਰਹਿਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।