ਜਲੰਧਰ ਨਗਰ ਨਿਗਮ ਨੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਹਟਾਏ - ਨਾਜਾਇਜ਼ ਕਬਜ਼ੇ ਹਟਾਏ
ਜਲੰਧਰ: ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਨੇ ਬੁੱਧਵਾਰ ਸਵੇਰੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਰੱਖੇ ਗਏ ਸਾਮਾਨ ਦੇ ਕਬਜ਼ੇ ਹਟਾਏ ਗਏ। ਅਧਿਕਾਰੀ ਮਨਦੀਪ ਸਿੰਘ ਨੇ ਦੱਸਿਆ ਕਿ ਫਗਵਾੜਾ ਗੇਟ ਵਿੱਚ ਭਗਤ ਸਿੰਘ ਚੌਕ ਮਾਈ ਹੀਰਾਂ ਗੇਟ ਸਹਿਤ ਕਈ ਹੋਰ ਬਾਜ਼ਾਰਾਂ ਵਿੱਚ ਨਾਜਾਇਜ਼ ਤੌਰ 'ਤੇ ਦੁਕਾਨਦਾਰਾਂ ਦੇ ਵੱਲੋਂ ਕਬਜ਼ੇ ਕੀਤੇ ਹੋਏ ਸਨ, ਜਿਨ੍ਹਾਂ ਨੂੰ ਨਿਗਮ ਮੁਲਾਜ਼ਮਾਂ ਨੇ ਹਟਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਾਰਵਾਈ ਹਰ ਰੋਜ਼ ਕੀਤੀ ਜਾਵੇਗੀ। ਜੇਕਰ ਇਸ ਦੌਰਾਨ ਦੁਕਾਨਦਾਰ ਜੋ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਕਬਜ਼ਾ ਕਰਨ ਦੇ ਬਜਾਏ ਨਹੀਂ ਆਏ ਤਾਂ ਉਨ੍ਹਾਂ ਦੇ ਖ਼ਿਲਾਫ਼ ਆਈਪੀਸੀ ਦੇ ਤਹਿਤ ਪੁਲਿਸ ਕਾਰਵਾਈ ਵੀ ਕੀਤੀ ਜਾਵੇਗੀ।