ਜਲੰਧਰ ‘ਚ ਪੁਲਿਸ ਪ੍ਰਸ਼ਾਸਨ ਸਖਤ , ਕੱਟੇ ਚਲਾਨ - coronavirus update punjab
ਜਲੰਧਰ: ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਵੇਰੇ 6:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰਫਿਓ ਲਗਾ ਦਿੱਤਾ ਹੈ ਅਤੇ ਇਹੀ ਹਫਤਾਵਾਰੀ ਲਾਕਡਾਓਨ ਸ਼ਨੀਵਾਰ ਅਤੇ ਐਤਵਾਰ ਨੂੰ ਇੱਕ ਮਿੰਨੀ ਲਾਕਡਾਉਨ ਨਾਲ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਲੋਕ ਸੁਧਰਨ ਦਾ ਨਾਮ ਨਹੀਂ ਲੈ ਰਹੇ ਅਤੇ ਬਿਨਾਂ ਕਿਸੇ ਕੰਮ ਦੇ ਸੜਕਾਂ 'ਤੇ ਘੁੰਮਦੇ ਦਿਖਾਈ ਦੇ ਰਹੇ ਹਨ। ਇਸ ਕਾਰਨ ਪੰਜਾਬ ਪੁਲਿਸ ਨੇ ਜਲੰਧਰ ਵਿਚ ਲੋਕਾਂ ਦੇ ਨੇਮਾਂ ਦੀ ਉਲੰਘਣਾ ਕਰਨ ਨੂੰ ਲੈਕੇ ਚਲਾਨ ਕੱਟੇ ਨਾਲ ਹੀ ਕਈ ਲੋਕਾਂ ਦੇ ਖਿਲਾਫ ਮਾਮਲਾ ਵੀ ਦਰਜ ਕੀਤਾ। ਏਡੀਸੀਪੀ ਜਗਜੀਤ ਸਿੰਘ ਸਰੋਆ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ।