ਜਲੰਧਰ ਪੁਲਿਸ ਵੱਲੋਂ 2 ਮਾਮਲਿਆਂ 'ਚ 4 ਨਸ਼ਾ ਤਸਕਰ ਕਾਬੂ
ਜਲੰਧਰ: ਜ਼ਿਲ੍ਹੇ 'ਚ ਨਸ਼ਾ ਤਸਕਰਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ 'ਚ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜ਼ਿਲ੍ਹੇ ਦੀ ਦਿਹਾਤੀ ਪੁਲਿਸ ਨੇ ਜਿੱਥੇ ਦੋ ਦੋਸ਼ੀਆਂ ਨੂੰ 3 ਕਿਲੋ 600 ਗ੍ਰਾਮ ਅਫੀਮ ਸਣੇ ਕਾਬੂ ਕੀਤਾ ਹੈ ਉੱਥੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ, ਇੱਕ ਪਿਸਤੌਲ 30 ਜ਼ਿੰਦਾ ਕਾਰਤੂਸ ਬਰਾਮਦ ਕਰ ਸਰਪੰਚ ਤੇ ਉਸ ਦੇ ਸਾਥੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਘਟਨਾਵਾਂ 'ਚ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕਈ ਅਹਿਮ ਗੱਲਾਂ ਸਾਹਮਣੇ ਆਉਣ ਦੀਆਂ ਵੀ ਸੰਭਾਵਨਾਵਾਂ ਹਨ। ਜ਼ਿਕਰਯੋਗ ਹੈ ਕਿ ਪੰਜਾਬ 'ਚ ਨਸ਼ਾ ਤਸਕਰੀ ਦੀਆਂ ਘਟਨਾਵਾਂ ਅਕਸਰ ਹੀ ਮੀਡੀਆ ਦਾ ਸ਼ਿੰਗਾਰ ਬਣਦੀਆਂ ਰਹਿੰਦੀਆਂ ਹਨ। ਸਰਕਾਰ ਨੂੰ ਇਸ ਸਬੰਧੀ ਸਖ਼ਤ ਕਨੂੰਨ ਬਣਾਉਣੇ ਚਾਹੀਦੇ ਹਨ ਤਾਂ ਜੋ ਇਸ ਸਮੱਸਿਆ ਤੇ ਰੋਕ ਲਾਈ ਜਾ ਸਕੇ।