ਜਲੰਧਰ ਪੁਲਿਸ ਨੇ 120 ਗ੍ਰਾਮ ਅਫੀਮ ਸਣੇ ਨਸ਼ਾ ਤਸਕਰ ਕੀਤਾ ਕਾਬੂ - 120 ਗ੍ਰਾਮ ਅਫੀਮ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ
ਜਲੰਧਰ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਲੰਧਰ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ 'ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੇ ਰੋਜ਼ਾਨਾ ਗਸ਼ਤ ਦੇ ਦੌਰਾਨ ਦਮੋਰਿਆ ਪੁੱਲ ਨੇੜੇ ਸ਼ੱਕੀ ਹਲਾਤਾਂ 'ਚ ਘੁੰਮਦੇ ਹੋਏ ਇੱਕ ਵਿਅਕਤੀ ਤੋਂ ਪੁੱਛਗਿੱਛ ਕੀਤੀ ਤੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੇ ਦੌਰਾਨ ਉਕਤ ਮੁਲਜ਼ਮ ਕੋਲੋਂ 120 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਉਕਤ ਨਸ਼ਾ ਤਸਕਰ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰ ਉਸ ਖਿਲਾਫ ਪੁਲਿਸ ਰਿਮਾਂਡ ਹਾਸਲ ਕੀਤੀ ਜਾਵੇਗੀ।