ਜਲੰਧਰ: ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਵਿਅਕਤੀ ਨੂੰ ਕੀਤਾ ਕਾਬੂ
ਜਲੰਧਰ: ਅਵੈਧ ਸ਼ਰਾਬ ਵੇਚਦੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਉਕਤ ਵਿਅਕਤੀ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਉਨ੍ਹਾਂ ਕਿਸੇ ਨੇ ਜਾਣਕਾਰੀ ਦਿੱਤੀ ਸੀ ਕਿ ਇੱਕ ਵਿਅਕਤੀ ਐਕਟਿਵਾ 'ਤੇ ਅਵੈਧ ਸ਼ਰਾਬ ਦੀ ਸਪਲਾਈ ਕਰਦਾ ਹੈ। ਇਸੇ ਤਹਿਤ ਪੁਲਿਸ ਵੱਲੋਂ ਸਪੈਸ਼ਲ ਨਾਕਾ ਲਗਾਇਆ ਗਿਆ। ਤਾਲਾਸ਼ੀ 'ਤੇ ਉਸ ਕੋਲੋ 8 ਸ਼ਰਾਬ ਦੀ ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ।