ਜਲੰਧਰ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ - ਜਲੰਧਰ ਪੁਲਿਸ
ਜਲੰਧਰ: ਸੀਆਈਏ ਸਟਾਫ਼ ਦੀ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਪੰਜ ਰਿਵਾਲਵਰ, ਇੱਕ ਦੇਸੀ ਪਿਸਤੌਲ ਅਤੇ ਬਾਰਾਂ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਖਾਸ ਮੁਖਬਰ ਦੀ ਇਤਲਾਹ 'ਤੇ ਟੀਮ ਨੇ ਨਕੋਦਰ ਦੇ ਕੋਲ ਸ਼ੰਕਰਪੁਰ ਪੁਲ 'ਤੇ ਨਾਕਾ ਲਾ ਕੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 90 ਗ੍ਰਾਮ ਹੈਰੋਇਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਇਨ੍ਹਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਦੋਸ਼ੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਗੋਪੀ ਵਾਸੀ ਫ਼ਿਰੋਜ਼ਪੁਰ ਅਤੇ ਵਰਿੰਦਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਵੱਲੋਂ ਅੱਗੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।