ਨਸ਼ੀਲੇ ਪਦਾਰਥਾਂ ਸਣੇ ਨੌਜਵਾਨ ਚੜ੍ਹੇ ਪੁਲਿਸ ਦੇ ਅੜਿੱਕੇ
ਜਲੰਧਰ: ਸਥਾਨਕ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 100 ਕਿਲੋ ਭੁੱਕੀ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਆਈਏ ਸਟਾਫ-1 ਦੀ ਟੀਮ ਵੱਲੋਂ ਟਰਾਂਸਪੋਰਟ ਨਗਰ ਵਿਖੇ ਨਾਕਾ ਲਗਾਇਆ ਗਿਆ ਸੀ ਤੇ ਟੀਮ ਨੂੰ ਇਤਲਾਹ ਮਿਲੀ ਕਿ ਟਰੱਕ ਦਾ ਮਾਲਕ ਜੰਮੂ-ਕਸ਼ਮੀਰ ਤੋਂ ਭੁੱਕੀ ਲਿਆਇਆ ਹੈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਟਰੱਕ ਦੀ ਤਲਾਸੀ ਲਈ ਗਈ ਤੇ ਤਕਰੀਬਨ 100 ਕਿਲੋ ਭੁੱਕੀ ਬਰਾਮਦ ਕੀਤੀ ਗਈ। ਪੁਲਿਸ ਨੇ ਕਿਹਾ ਕਿ ਦੋਸੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।