ਜਲੰਧਰ ਪੁਲਿਸ ਨੇ ਨਸ਼ਾ ਤਸਕਰ ਨੂੰ ਕੀਤਾ ਕਾਬੂ - ਜਲੰਧਰ ਪੁਲਿਸ
ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ-1 ਅਤੇ ਥਾਣਾ ਸਦਰ ਦੀ ਪੁਲਿਸ ਨੇ ਇਕੱਠੇ ਹੋ ਕੇ ਕਾਰਵਾਈ ਕਰਦੇ ਹੋਏ ਇੱਕ ਨਸ਼ਾ ਤਸਕਰ ਨੂੰ 10 ਟਾਇਰੀ ਟਰੱਕ , ਇੱਕ ਕਵਿੰਟਲ 80 ਗ੍ਰਾਮ ਚੂਰਾ ਪੋਸਤ ਅਤੇ ਇੱਕ ਕਿੱਲੋਂ ਅਫ਼ੀਮ ਨਾਲ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਆਈਏ ਸਟਾਫ਼ ਅਤੇ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜਸਥਾਨ ਦਾ ਇੱਕ ਤਸਕਰ ਨਸ਼ੇ ਦੀ ਵੱਡੀ ਖੇਪ ਲੈ ਕੇ ਆ ਰਿਹਾ ਹੈ।