ਜਲੰਧਰ ਪੁਲਿਸ ਨੇ 25 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਕਾਬੂ - ਬੰਦਾ ਬਹਾਦਰ ਨਗਰ
ਜਲੰਧਰ: ਸਥਾਨਕ ਪੁਲਿਸ ਦੇ ਸਪੈਸ਼ਨ ਸੈਲ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਸ ਕੋਲੋ 25 ਗ੍ਰਾਮ ਹੈਰੋਇਨ ਤੇ 1 ਲੱਖ 18 ਹਜ਼ਾਰ ਡਰਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਤਸਕਰ 'ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਅਜੇ ਕੁਮਾਰ ਜਲੰਧਰ ਦਾ ਹੀ ਰਹਿਣ ਵਾਲਾ ਹੈ। ਇਸ ਨੂੰ ਬੰਦਾ ਬਹਾਦਰ ਨਗਰ ਦੇ ਪੈਟਰੋਲ ਪੰਪ ਤੋਂ ਫੜਿਆ ਗਿਆ ਹੈ।