ਪੰਜਾਬ

punjab

ETV Bharat / videos

ਸੜਕ ਸੁਰੱਖਿਆ ਹਫ਼ਤੇ ਤਹਿਤ ਜਲੰਧਰ ਪੁਲਿਸ ਨੇ ਕੱਢੀ ਜਾਗਰੂਕਤਾ ਰੈਲੀ - ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਗਿਆ ਜਾਗਰੂਕ

By

Published : Jan 11, 2020, 9:52 PM IST

ਦੇਸ਼ ਭਰ 'ਚ ਕੇਂਦਰ ਸਰਕਾਰ ਦੇ ਰੋਡਵੇਜ਼ ਅਤੇ ਟਰਾਂਸਪੋਰਟ ਵਿਭਾਗ ਹਰ ਸਾਲ 11 ਤੋਂ 17 ਜਨਵਰੀ ਤੱਕ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸੇ ਕੜੀ 'ਚ ਜਲੰਧਰ ਪੁਲਿਸ ਵੱਲੋਂ 31ਵੇਂ ਸੜਕ ਸੁਰੱਖਿਆ ਹਫ਼ਤੇ ਦੇ ਪਹਿਲੇ ਦਿਨ ਨੂੰ ਹੈਲਮੇਟ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ ਤੇ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸ਼ਹਿਰ ਦੇ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਹੈਲਮਟ ਪਾ ਕੇ ਸਕੂਟਰ ਚਲਾਉਂਦੇ ਹੋਏ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਡੀਸੀਪੀ ਗੁਰਮੀਤ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਸੜਕ ਦੁਰਘਟਨਾਵਾਂ ਵਿੱਚ ਹੋਣ ਵਾਲੀ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੁਰਘਟਨਾਵਾਂ ਨੂੰ ਰੋਕਣ ਦੇ ਲਈ ਟ੍ਰੈਫਿਕ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸਹਿਯੋਗ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੇ ਨਾਲ ਸੜਕ ਹਾਦਸਿਆਂ 'ਚ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘੱਟਾਇਆ ਜਾ ਸਕਦਾ ਹੈ।

ABOUT THE AUTHOR

...view details