ਜਲੰਧਰ ਦੇ ਵਾਰਡ ਨੰ. 41 ਦੇ ਕੌਂਸਲਰ ਨੇ ਆਪਣੇ ਇਲਾਕੇ ਨੂੰ ਕਰਵਾਇਆ ਸੈਨੀਟਾਈਜ਼ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਤੋਂ ਬਚਣ ਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਸਮੁੱਚੇ ਦੇਸ਼ ਨੂੰ ਲੌਕਡਾਊਨ ਕਰ ਦਿੱਤਾ ਹੈ। ਇਸ ਤਹਿਤ ਜਲੰਧਰ ਸ਼ਹਿਰ ਦੇ ਵਾਰਡ ਨੰਬਰ 41 ਦੇ ਕੌਂਸਲਰ ਵੱਲੋਂ ਸੈਨੇਟਾਇਜ਼ਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਇਸ ਬਾਰੇ ਕੌਂਸਲਰ ਪ੍ਰਭ ਦਿਆਲ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੇਂਦਰ ਸਰਕਾਰ ਵੱਲੋਂ ਕੁਝ ਜ਼ਰੂਰੀ ਕਦਮ ਚੁੱਕੇ ਗਏ ਤੇ ਉਹ ਕਦਮ ਦੀ ਸ਼ਲਾਘਾਯੋਗ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਇੱਕ ਦੂਜੇ ਤੋਂ ਬੜੀ ਤੇਜ਼ੀ ਨਾਲ ਫੈਲ ਰਹੀ ਹੈ। ਇਸ ਨੂੰ ਰੋਕਣ ਲਈ ਸੈਨੇਟਾਇਜ਼ਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਦੇ ਇਸ ਕਦਮ 'ਚ ਸਹਿਯੋਗ ਦੇਣ।