CAA ਦੇ ਵਿਰੋਧ ਵਿੱਚ ਬੰਦ ਰਿਹਾ ਪੰਜਾਬ, ਜਲੰਧਰ 'ਚ ਵੀ ਵੇਖਣ ਨੂੰ ਮਿਲਿਆ ਅਸਰ - Punjab against CAA
ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਵਿੱਚ ਨਵੇਂ ਸੋਧੇ ਹੋਏ ਨਾਗਰਿਕਤਾ ਕਾਨੂੰਨ (CAA)ਦਾ ਵਿਰੋਧ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਅੱਜ ਕਈ ਜਥੇਬੰਦੀਆਂ ਵੱਲੋਂ ਇਸ ਸੋਧੇ ਹੋਏ ਕਾਨੂੰਨ ਦਾ ਵਿਰੋਧ ਕਰਦੇ ਹੋਏ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦਾ ਅਸਰ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲਿਆ।ਜਲੰਧਰ ਵਿੱਚ ਵੀ ਬੰਦ ਦਾ ਅਸਰ ਪੂਰੀ ਤਰ੍ਹਾਂ ਵੇਖਿਆ ਗਿਆ। ਜਥੇਬੰਦੀਆਂ ਵੱਲੋਂ ਵਿਰੋਧ ਕਰਦੇ ਹੋਏ ਸ਼ਹਿਰ ਵਿੱਚ ਮਾਰਚ ਕੱਢਿਆ ਗਿਆ, ਜਿਸ ਤੋਂ ਬਾਅਦ ਡੀ.ਸੀ ਦਫ਼ਤਰ ਜਲੰਧਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ।