ਸ਼ਰੇਆਮ ਫਾਇਰਿੰਗ ਕਰ ਰਹੇ ਜਲੰਧਰ ਦੇ ਨੌਜਵਾਨ ਹੋਏ ਗ੍ਰਿਫਤਾਰ - jalandhar Youth firing openly video
ਪੰਜਾਬ ਦੀ ਨੌਜਵਾਨ ਪੀੜ੍ਹੀ ਫੁਕਰਪੰਤੀ ਵਿੱਚ ਇੰਨੀ ਕੁ ਮਸਤ ਹੋ ਚੁੱਕੀ ਹੈ ਕਿ ਸੋਸ਼ਲ ਮੀਡੀਆ 'ਤੇ ਸ਼ਰੇਆਮ ਹਥਿਆਰਾਂ ਦੀ ਵਰਤੋਂ ਤੋਂ ਵੀ ਗੁਰੇਜ਼ ਨਹੀਂ ਕਰਦੀ। ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ ਜਿਸ ਵਿੱਚ ਕੁੱਝ ਨੌਜਵਾਨ ਸ਼ਰਾਬ ਦੇ ਨਸ਼ੇ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਹਥਿਆਰ ਚਲਾਉਂਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ 6 ਨੌਜਵਾਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦ ਕਿ 3 ਨੌਜਵਾਨਾਂ ਦੀ ਭਾਲ ਜਾਰੀ ਹੈ।