ਜੰਮੂ ਅਤੇ ਹਿਮਾਚਲ ਦੀਆਂ ਸਰਹੱਦਾਂ ਅਜੇ ਵੀ ਸੀਲ, ਨਹੀਂ ਆ ਰਹੀ ਕੋਈ ਵੀ ਬੱਸ ਪੰਜਾਬ - punjab border
ਪਠਾਨਕੋਟ: ਪੰਜਾਬ ਸਰਕਾਰ ਨੇ ਚਾਹੇ ਆਪਣੀਆਂ ਸਰਹੱਦਾਂ ਖੋਲ੍ਹ ਦਿੱਤੀਆਂ ਹਨ ਅਤੇ ਪੰਜਾਬ ਵਿੱਚ ਸੂਬਾ ਸਰਕਾਰ ਦੀਆਂ ਹਦਾਇਤਾਂ ਦੇ ਅਧੀਨ ਦਾਖ਼ਲ ਹੋ ਸਕਦਾ ਹੈ। ਪਰ ਪੰਜਾਬ ਦੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਸਰਹੱਦਾਂ ਹਾਲੇ ਵੀ ਸੀਲ੍ਹ ਹਨ ਅਤੇ ਇਨ੍ਹਾਂ ਸੂਬਿਆਂ ਵਿੱਚੋਂ ਕਿਸੇ ਵੀ ਤਰ੍ਹਾਂ ਦੀ ਪੰਜਾਬ ਵਿੱਚ ਆਵਾਜਾਈ ਨਹੀਂ ਹੋ ਰਹੀ ਹੈ। ਜਿਸ ਕਾਰਨ ਇਨ੍ਹਾਂ ਸੂਬਿਆਂ ਵਿੱਚ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।