ਅੰਬਰਸਰੀਆਂ ਨੇ 'ਜਨਤਾ ਕਰਫਿਊ' ਨੂੰ ਦਿੱਤਾ ਭਰਵਾਂ ਹੁੰਗਾਰਾ - corona virus
ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਨਤਾ ਕਰਫਿਊ ਨੂੰ ਅੰਮ੍ਰਿਤਸਰ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪੂਰੇ ਅੰਮ੍ਰਿਤਸਰ ਸ਼ਹਿਰ ਦੀ ਜਨਤਾ ਸਰਕਾਰ ਦੇ ਇਸ ਫ਼ੈਸਲੇ ਦੇ ਪੱਖ 'ਚ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ਼ਰਧਾਲੂਆਂ ਦੀ ਗਿਣਤੀ ਵੀ ਘੱਟ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖੌਫ਼ ਅਤੇ ਇਸ ਨੂੰ ਫੈਸਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 22 ਮਾਰਚ (ਅੱਜ) ਨੂੰ ਜਨਤਾ ਕਰਫਿਊ ਦਾ ਐਲਾਨ ਕੀਤਾ ਜਿਸ ਦਾ ਵਧੇਰੇ ਜਨਤਾ ਸਮਰਥਨ ਕਰਦੀ ਨਜ਼ਰ ਆ ਰਹੀ ਹੈ।