ਸ੍ਰੀ ਫਤਿਹਗੜ੍ਹ ਸਾਹਿਬ 'ਚ ਲੋਕਾਂ ਨੇ 'ਜਨਤਾ ਕਰਫਿਊ' ਨੂੰ ਦਿੱਤਾ ਭਰਵਾਂ ਹੁੰਗਾਰਾ - Fatehgarh Sahib coronavirus latest news
ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਨਤਾ ਕਰਫਿਊ ਨੂੰ ਫਤਿਹਗੜ੍ਹ ਸਾਹਿਬ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੂਰੇ ਫਤਿਹਗੜ੍ਹ ਸ਼ਹਿਰ ਦੀ ਜਨਤਾ ਸਰਕਾਰ ਦੇ ਇਸ ਫ਼ੈਸਲੇ ਦੇ ਪੱਖ 'ਚ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖੌਫ਼ ਅਤੇ ਇਸ ਨੂੰ ਫੈਸਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 22 ਮਾਰਚ (ਅੱਜ) ਨੂੰ ਜਨਤਾ ਕਰਫਿਊ ਦਾ ਐਲਾਨ ਕੀਤਾ, ਜਿਸ ਦਾ ਵਧੇਰੇ ਜਨਤਾ ਸਮਰਥਨ ਕਰਦੀ ਨਜ਼ਰ ਆ ਰਹੀ ਹੈ।