ਜੰਡਿਆਲਾ ਗੁਰੂ ਪੁਲਿਸ ਨੇ ਜ਼ਿੰਦਾ ਕਾਰਤੂਸ ਅਤੇ ਇਕ ਪਿਸਤੌਲ ਸਮੇਤ ਕਾਬੂ ਕੀਤਾ ਗੈਂਗਸਟਰ - ਤਰਨ ਤਾਰਨ ਬਾਈਪਾਸ
ਅੰਮ੍ਰਿਤਸਰ: ਹਲਕਾ ਜੰਡਿਆਲਾ ਗੁਰੂ ਪੁਲਿਸ ਨੂੰ ਉਸ ਵੇਲੇ ਕਾਮਯਾਬੀ ਮਿਲੀ ਜਦ ਉਨ੍ਹਾਂ ਇੱਕ ਗੈਂਗਸਟਰ ਨੂੰ 6 ਜ਼ਿੰਦਾ ਰੌਂਦ ਅਤੇ ਇੱਕ ਪਿਸਟਲ ਸਮੇਤ ਕਾਬੂ ਕੀਤਾ। ਐਸ.ਐਚ.ਓ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਨੀਵਾਰ ਨੂੰ ਤਰਨ ਤਾਰਨ ਬਾਈਪਾਸ ਟੀ ਪੁਆਇੰਟ 'ਤੇ ਨਾਕਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੁਖਬਰ ਨੇ ਦੋ ਗੈਂਗਸਟਰਾਂ ਦੇ ਆਓਣ ਦੀ ਇਤਲਾਹ ਮਿਲੀ ਸੀ, ਜੋ ਕਿ ਲੁੱਟ ਖੋਹਾਂ ਅਤੇ ਹੈਰੋਇਨ ਦੀ ਤਸਕਰੀ ਦਾ ਕੰਮ ਕਰਦੇ ਹਨ। ਜਦ ਉਹ ਅੰਮ੍ਰਿਤਸਰ ਤੋਂ ਸਵਿਫਟ ਕਾਰ 'ਤੇ ਆ ਰਹੇ ਸਨ ਤਾਂ ਇਨ੍ਹਾਂ ਨੂੰ ਨਾਕੇ 'ਤੇ ਰੋਕਿਆ ਗਿਆ ਅਤੇ ਤਲਾਸ਼ੀ ਸ਼ੁਰੂ ਕੀਤੀ। ਇਨ੍ਹਾਂ ਦੋਹਾਂ ਵਿੱਚੋਂ ਇਕ ਸਾਥੀ ਗੋਪੀ ਭੱਜਣ ਵਿੱਚ ਸਫਲ ਹੋ ਗਿਆ ਅਤੇ ਗੁਰਜੰਟ ਸਿੰਘ ਨੂੰ ਕਾਬੂ ਕਰ ਲਿਆ ਗਿਆ। ਗੁਰਜੰਟ ਸਿੰਘ ਜੰਡਿਆਲਾ ਗੁਰੂ ਅਤੇ ਹੋਰ ਜਗ੍ਹਾਵਾਂ 'ਤੇ ਤਸਕਰੀ ਵਿੱਚ ਲੋੜੀਂਦਾ ਸੀ।