ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਸ਼ਹਿਰ 'ਚ ਅਪਰਾਧ ਨੂੰ ਰੋਕਣ ਲਈ ਡਰੋਨ ਕੈਮਰੇ ਨਾਲ ਨਿਗਰਾਨੀ ਕੀਤੀ ਸ਼ੁਰੂ - Jandiala Guru police start surveillance with drone cameras to curb crime in the city
ਅੰਮ੍ਰਿਤਸਰ: ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਨਜਾਇਜ਼ ਸ਼ਰਾਬ, ਨਸ਼ੇ ਦਾ ਕਾਰੋਬਾਰ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਡਰੋਨ ਕੈਮਰੇ ਨਾਲ ਨਿਗਰਾਨੀ ਸ਼ੁਰੂ ਕੀਤੀ ਹੈ। ਇਸ ਬਾਰੇ ਗੱਲ ਕਰਦੇ ਹੋਏ ਥਾਣਾ ਮੁਖੀ ਹਰਚੰਦ ਸਿੰਘ ਨੇ ਦੱਸਿਆ ਕਿ ਗੈਰ ਸਮਾਜੀ ਤੱਥਾਂ ਨੂੰ ਠੱਲਣ ਲਈ ਡਰੋਨ ਕੈਮਰੇ ਉਨ੍ਹਾਂ ਲਈ ਬਹੁਤ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਹੀਂ ਵਾਰਦਾਤ ਨੂੰ ਰੋਕਣ ਅਤੇ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਮਦਦ ਮਿਲ ਰਹੀ ਹੈ।