ਜੰਡਿਆਲਾ ਪੁਲਿਸ ਨੇ 52 ਗ੍ਰਾਮ ਹੈਰੋਇਨ, 1 ਵਿਦੇਸ਼ੀ ਪਿਸਤੌਲ ਸਮੇਤ ਦੋਸ਼ੀ ਕੀਤਾ ਕਾਬੂ - Jandiala police seized 52 grams heroin
ਅੰਮ੍ਰਿਤਸਰ: ਜੰਡਿਆਲਾ ਗੁਰੂ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਇੱਕ ਦੋਸ਼ੀ ਜਗਦੇਵ ਸਿੰਘ ਜੱਸਾ ਪੁੱਤਰ ਪ੍ਰਗਟ ਸਿੰਘ ਨਿਵਾਸੀ ਬਾਲਿਆ ਮੰਝਪੁਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕੋਲੋਂ ਇੱਕ ਮੈਗਜ਼ੀਨ, 3 ਜਿੰਦਾ ਕਾਰਤੂਸ ਅਤੇ 52 ਗ੍ਰਾਮ ਹੈਰੋਇਨ ਸਮੇਤ ਵਿਦੇਸ਼ੀ ਪਿਸਤੌਲ ਬਰਾਮਦ ਕੀਤੀ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਰਿਮਾਂਡ ਤੇ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਇਸੇ ਤਰ੍ਹਾਂ ਲੁੱਟ-ਖੋਹ ਕਰਨ ਵਾਲੇ ਗੈਂਗਸਟਰ ਗੁਰਜੰਟ ਸਿੰਘ ਭਜਾ ਨੂੰ 32 ਬੋਰ ਦੇ ਨਾਜਾਇਜ਼ ਪਿਸਤੌਲ ਸਮੇਤ 8 ਜਿੰਦਾ ਕਾਰਤੂਸਾਂ ਸਮੇਤ ਸਵਿਫਟ ਕਾਰ ਸਮੇਤ ਕਾਬੂ ਕੀਤਾ ਗਿਆ ਹੈ।