ਬਿਜਲੀ ਸੰਕਟ ਨੂੰ ਲੈਕੇ ਜਨਮੇਜਾ ਸਿੰਘ ਸੇਖੋਂ ਨੇ ਕੈਪਟਨ ਸਰਕਾਰ ‘ਤੇ ਚੁੱਕੇ ਸਵਾਲ - ਝੋਨੇ ਦੀ ਬਿਜਾਈ ਲਈ ਮੁਸ਼ਕਿਲਾਂ
ਫਿਰੋਜ਼ਪੁਰ: ਬਿਜਲੀ ਸੰਕਟ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਵੱਲੋ ਦਿਤੇ ਜਾ ਰਹੇ ਧਰਨਿਆਂ ਤਹਿਤ ਹਲਕਾ ਜੀਰਾ ਵਿਖੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸ਼ੇਖੋ ਦੀ ਅਗਵਾਈ ਵਿਚ ਅਕਾਲੀ ਦਲ ਵੱਲੋਂ ਬਿਜਲੀ ਦਫ਼ਤਰ ਜੀਰਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਧਰਨੇ ਵਿੱਚ ਸ਼ਾਮਲ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਲਾਇਕੀ ਦੇ ਚੱਲਦਿਆਂ ਅੱਜ ਪੰਜਾਬ ਵਿੱਚ ਬਿਜਲੀ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜਿਥੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਸ਼ਹਿਰਾਂ ਵਿੱਚ ਲੱਗ ਰਹੇ ਕੱਟਾਂ ਕਾਰਨ ਦੁਕਾਨਦਾਰਾਂ ਅਤੇ ਆਮ ਸ਼ਹਿਰੀਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।