ਪੰਜਾਬ

punjab

ETV Bharat / videos

ਜਨਮੇਜਾ ਸਿੰਘ ਸੇਖੋਂ ਨੇ ਕੀਤਾ ਜ਼ੀਰਾ ਹਲਕੇ ਦਾ ਦੌਰਾ - Janmeja Singh Sekhon visit Zira constituency

By

Published : Jan 1, 2022, 5:27 PM IST

ਜੀਰਾ:ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਜ਼ੀਰਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ (Ex Minister Janmeja Singh Sekhon) ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ। ਇਸ ਦੌਰਾਨ ਸੇਖੋਂ ਨੇ ਬਿਕਰਮਜੀਤ ਸਿੰਘ ਮਜੀਠੀਆ ਤੇ ਹੋਏ ਪਰਚੇ (Majithia booked for sheltering smugglers) ਨੂੰ ਸਿਆਸੀ ਬਦਲਾਖੋਰੀ ਦੱਸਿਆ। ਪਿੰਡਾਂ ਦੇ ਦੌਰੇ ਦੌਰਾਨ ਜਿੱਥੇ ਲੋਕਾਂ ਦੁਆਰਾ ਉਨ੍ਹਾਂ ਦਾ ਭਰਵਾਂ ਸਵਾਗਤ (Akali candidate welcomed) ਕੀਤਾ ਗਿਆ ਉਥੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਦਾ ਭਰੋਸਾ ਵੀ ਦਿਵਾਇਆ। ਸੇਖੋਂ ਨੇ ਅੱਜ ਪਿੰਡ ਨੂਰਪੁਰ ਕਿੱਲੀ ਸ਼ਾਹਵਾਲਾ ਬੇਰੀਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਲੋਕਾਂ ਦਾ ਬਹੁਤ ਭਰਵਾਂ ਇਕੱਠ ਵੇਖਣ ਨੂੰ ਮਿਲਿਆ ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋ ਚੁੱਕਾ ਹੈ ਅਤੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਕਰੀਬ ਪਚਾਸੀ ਸੀਟਾਂ ਨਾਲ ਜੇਤੂ ਹੋਵੇਗੀ ਉਨ੍ਹਾਂ ਬਿਕਰਮਜੀਤ ਸਿੰਘ ਮਜੀਠੀਆ ਤੇ ਹੋਏ ਪਰਚੇ ਨੂੰ ਸਿਆਸੀ ਲਾਗਤਬਾਜ਼ੀ ਦੱਸਦੇ ਹੋਏ ਕਿਹਾ ਕਿ ਇਹ ਨਿਯਮਾਂ ਨੂੰ ਛਿੱਕੇ ਟੰਗ ਕੇ ਆਧਾਰਹੀਣ ਤਰੀਕੇ ਨਾਲ ਕੀਤਾ ਗਿਆ ਪਰਚਾ ਹੈ।

ABOUT THE AUTHOR

...view details