ਸੰਗਰੂਰ 'ਚ ਜਨਤਾ ਕਰਫਿਊ ਨੂੰ ਸਮੂਹ ਸ਼ਹਿਰ ਵਾਸੀਆਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ - janta curfew
ਸੰਗਰੂਰ 'ਚ ਜਨਤਾ ਕਰਫਿਊ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਜਿਸ ਤਹਿਤ ਸਮੂਹ ਸ਼ਹਿਰਵਾਸੀਆਂ ਵੱਲੋਂ ਮੁਕੰਮਲ ਵੀ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਨਤਾ ਕਰਫਿਊ 'ਚ ਨਾਕਾਬੰਦੀ ਕਰਨ ਦੇ ਨਿਰਦੇਸ਼ ਦਿੱਤੇ ਸਨ ਤਾਂਕਿ ਕਿਸੇ ਵੀ ਵਿਅਕਤੀ ਨੂੰ ਘਰ ਤੋਂ ਬਾਹਰ ਨਾ ਨਿਕਲਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਕਰਫਿਊ 'ਚ 1 ਪ੍ਰਤੀਸ਼ਤ ਲੋਕ ਇਸ ਤਰ੍ਹਾਂ ਦੇ ਸਨ ਜੋ ਕਿ ਬਾਹਰ ਨਿਕਲ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਾਹਰ ਨਿਕਲ ਰਹੇ ਲੋਕਾਂ ਨੂੰ ਨਿਰਮਰਤਾ ਸਹਿਤ ਘਰ ਵਾਪਸ ਜਾਣ ਦੀ ਅਪੀਲ ਕੀਤੀ ਗਈ।