ਸੁਖਬੀਰ ਬਾਦਲ ਅਕਾਲੀ ਦਲ ਦਾ ਨਹੀਂ ਬੀਜੇਪੀ ਦਾ ਪ੍ਰਧਾਨ: ਜਸਵੀਰ ਗੜ੍ਹੀ - ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਗਈ ਆਲ ਪਾਰਟੀ ਮੀਟਿੰਗ ਵਿੱਚ ਬਹੁਜਨ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਜਸਵੀਰ ਗੜ੍ਹੀ ਨੇ ਵੀ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ। ਬੈਠਕ ਖਤਮ ਹੋਣ ਤੋਂ ਬਾਅਦ ਜਸਵੀਰ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਐਸਪੀ ਵੱਲੋਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਹੈ। ਉੱਥੇ ਹੀ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਗੜ੍ਹੀ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਘੱਟ ਮੀਟਿੰਗ ਦੇ ਵਿੱਚ ਬੀਜੇਪੀ ਦੇ ਪ੍ਰਧਾਨ ਜ਼ਿਆਦਾ ਲੱਗ ਰਹੇ ਸਨ, ਜਿਸ ਤਰੀਕੇ ਨਾਲ ਸੁਖਬੀਰ ਸਿੰਘ ਬਾਦਲ ਕੇਂਦਰ ਸਰਕਾਰ ਦੇ ਤਿੰਨ ਆਰਡੀਨੈਂਸ ਨੂੰ ਕਿਸਾਨ ਦੇ ਹਿੱਤ ਵਿੱਚ ਦੱਸ ਰਹੇ ਸਨ ਉਸ ਤੋਂ ਸਾਫ ਪਤਾ ਚੱਲਦਾ ਹੈ ਕਿ ਅਕਾਲੀ ਦਲ ਤੇ ਭਾਜਪਾ ਕਿਸਾਨਾਂ ਲਈ ਕਿੰਨਾ ਸੋਚਦੀ ਹੈ।